ਚੰਡੀਗੜ੍ਹ ‘ਚ ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਗਵਰਨਰ ਹਾਊਸ ਘੇਰਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ‘ਚ

0
106
congress

ਚੰਡੀਗੜ੍ਹ 16 ਜੂਨ 2022 : ਰਾਹੁਲ ਗਾਂਧੀ ਤੋਂ ED ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਵਰਕਰਾਂ ‘ਚ ਭਾਰੀ ਰੋਸ ਹੈ। ਜਿਸ ਕਾਰਨ ਵੀਰਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਜ਼ੋਰਦਾਰ ਕੀਤਾ ਜਾ ਰਿਹਾ ਹੈ। ਕਾਂਗਰਸੀ ਵਰਕਰ ਗਵਰਨਰ ਹਾਊਸ ਵੱਲੋਂ ਪ੍ਰਦਰਸ਼ਨ ਕਰਨ ਪਹੁੰਚੇ ਤਾਂ ਰਸਤੇ ‘ਚ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡਿੰਗ ‘ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਤੇ ਉਨ੍ਹਾਂ ‘ਤੇ ਪਾਣੀ ਦੀਆਂ ਬੌਛਾੜਾਂ ਮਾਰ ਕੇ ਉਨ੍ਹਾਂ ਨੂੰ ਰੋਕਿਆ ਗਿਆ। ਜਿਸ ਤੋਂ ਬਾਅਦ ਕਰੀਬ 90 ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਥਾਣਾ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।

ਇਸ ਬਸੰਧੀ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਬੇਵਜ੍ਹਾ ਰਾਹੁਲ ਗਾਂਧੀ ਨੂੰ ਘੰਟਿਆਂ ਤੱਕ ਬਿਠਾ ਕੇ ਰੱਖਿਆ ਜਾ ਰਿਹਾ ਹੈ। ਜਦਕਿ ਸਾਰਾ ਕੁਝ ਕਾਗਜ਼ਾਂ ਵਿੱਚ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਤੇ ਭਾਜਪਾ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਇਸ ਤਰ੍ਹਾਂ ਦੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।