ਅਧਿਆਪਕਾਂ ਖਿਲਾਫ ਕਾਰਵਾਈ ਨੂੰ ਲੈ ਕੇ ਸੁਭਾਸ਼ ਸ਼ਰਮਾ ਨੇ CM ਮਾਨ ਨੂੰ ਲਿਆ ਲੰਮੇ ਹੱਥੀਂ, ਕਿਹਾ ”ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ”

0
86
BHAGWANT MAAN

ਚੰਡੀਗੜ੍ਹ 5 ਅਪ੍ਰੈਲ 2022 : ਬਰਨਾਲਾ ‘ਚ ਪ੍ਰਦਰਸ਼ਨਕਾਰੀ ਅਧਿਆਪਕਾਂ ‘ਤੇ ਅਨੁਸ਼ਾਸਨੀ ਕਾਰਵਾਈ ਦੇ ਹੁਕਮ ਦੇ ਕੇ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਬੀਜੇਪੀ ਨੇ ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਿਆ ਤੇ ਕਿਹਾ ਕਿ ”ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ।”

ਬੀਜੇਪੀ ਪੰਜਾਬ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਪੰਜਾਬ ਵਿੱਚ ਬਦਲਾਅ ਦੀ ਸ਼ੁਰੂਆਤ ਹੋ ਗਈ ਹੈ। ‘ਆਪ’ ਸਰਕਾਰ ਨੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਵਾਲੇ ਅਧਿਆਪਕਾਂ ਖਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ …ਬੱਲੇ ਓਏ ਭਗਵੰਤ ਮਾਨ ਸਾਬ੍ਹ … ਹੈਟ ਹੀ ਪਾ ਲਓ ਹੁਣ।’

ਜ਼ਿਕਰਯੋਗ ਹੈ ਕਿ ਬਰਨਾਲਾ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਭੜਕ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸਾਰੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤੁਰੰਤ ਇਸ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।