ਸੁਖਬੀਰ ਬਾਦਲ ਨੇ ਸੰਗਰੂਰ ਜਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਹੀ ਇਹ ਵੱਡੀ ਗੱਲ

0
118
sukhbir badal

ਸੰਗਰੂਰ 20 ਜੂਨ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਲਈ ਚੋਣ ਪ੍ਰਚਾਰ ਕੀਤਾ। ਅੱਜ ਭਵਾਨੀਗੜ੍ਹ ਦੇ ਨਦਾਮਪੁਰ ਵਿਚ ਇੱਕ ਇਕੱਠ ਦੇ ਰੂਪ ਵਿੱਚ ਸੁਖਬੀਰ ਨੇ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਨੀ ਜਲਦੀ ਕਿਸੇ ਵੀ ਪਾਰਟੀ ਤੋਂ ਲੋਕ ਤੰਗ ਨਹੀਂ ਆਏ ਜਿੰਨਾ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਉਤੇ ਲੋਕ ਪਰੇਸ਼ਾਨ ਹੋ ਰਹੇ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਅਮਨ ਕਾਨੂੰਨ ਦੀ ਸਥਿਤੀ ਨੂੰ ਜ਼ੀਰੋ ਦੱਸਿਆ। ਉਨ੍ਹਾਂ ਕਿਹਾ ਕਿ ਹਰ ਰੋਜ਼ ਕਿਸੇ ਨਾ ਕਿਸੇ ਵੱਡੇ ਵਿਅਕਤੀ ਨੂੰ ਧਮਕੀਆਂ ਮਿਲ ਰਹੀਆਂ ਹਨ ਅਤੇ ਸਰਕਾਰ ਸੁੱਤੀ ਪਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੇ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਚੌਥੇ ਨੰਬਰ ਉਤੇ ਆਵੇਗੀ।