ਸੰਗਰੂਰ: ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਗੁਰੂ ਘਰ ਮੱਥਾ ਟੇਕਣ ਪਹੁੰਚੇ ਆਪ ਉਮੀਦਵਾਰ ਗੁਰਮੇਲ ਸਿੰਘ

0
90
AAP candidate Gurmel Singh

ਚੰਡੀਗੜ੍ਹ 25 ਜੂਨ 2022 : ਪੰਜਾਬ ‘ਚ ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਹੋਈ ਵੋਟਿੰਗ ਦੀ ਗਿਣਤੀ ਅੱਜ 8 ਵਜੇ ਸ਼ੁਰੂ ਹੋ ਗਈ ਹੈ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਪਿੱਛੋਂ ਖਾਲੀ ਹੋਈ ਸੀ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਮੱਥਾ ਟੇਕਣ ਪਹੁੰਚੇ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦਾ ਜੱਦੀ ਹਲਕਾ ਹੋਣ ਕਾਰਨ ਸੰਗਰੂਰ ਸੀਟ ਆਮ ਆਦਮੀ ਪਾਰਟੀ ਲਈ ਵੱਡੇ ਮਾਈਨੇ ਰੱਖਦੀ ਹੈ।