Home Breaking news ਸੰਗਰੂਰ ‘ਚ ਸਿਮਰਨਜੀਤ ਸਿੰਘ ਮਾਨ ਵਲੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਕੇਜਰੀਵਾਲ...
ਸੰਗਰੂਰ 27 ਜੂਨ 2022 : ਸੰਗਰੂਰ ਲੋਕ ਸਭਾ ਸੀਟ ‘ਤੇ ਹੋਏ ਉਪ ਚੋਣਾਂ ਦੌਰਾਨ ਭਾਵੇ ਹੀ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਉਨ੍ਹਾਂ ਨੇ ਆਪਣੀ ਹਾਰ ਦੇ ਦੁੱਖ ਤੋਂ ਜ਼ਿਆਦਾ ਆਮ ਆਦਮੀ ਪਾਰਟੀ ਦੀ ਹਰ ਦੀ ਖੁਸ਼ੀ ਹੈ ਜਿਸ ਦਾ ਸਬੂਤ ਇਹ ਹੈ ਕਿ ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ , ਸੁਖਪਾਲ ਖਹਿਰਾ, ਅਸ਼ਵਨੀ ਸ਼ਰਮਾ, ਮਨਜਿੰਦਰ ਸਿਰਸਾ ਸਮੇਤ ਅਕਾਲੀ ਦਲ- ਭਾਜਪਾ ਤੇ ਕਾਂਗਰਸ ਦੇ ਛੋਟੇ ਵੱਡੇ ਨੇਤਾਵਾਂ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਾਲਾਤ ਇਸ ਤੋਂ ਬਿਲਕੁੱਲ ਉਲਟ ਹੈ ਜਿਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਹਾਰ ਨੂੰ ਤਾਂ ਸਵੀਕਾਰ ਕੀਤਾ ਹੈ ਪਰ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਨਹੀਂ ਦਿੱਤੀ। ਇਸ ‘ਚ ਭਗਵੰਤ ਮਾਨ ਨੇ ਪੰਜਾਬ ਦੀ ਤਰੱਕੀ ਲਈ ਅਤੇ ਜ਼ਿਆਦਾ ਮਿਹਨਤ ਕਰਨ ਦੀ ਗੱਲ ਕਹੀ ਹੈ ਜਦਕਿ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਕਾਂਗਰਸ ਅਤੇ ਅਕਲੀ ਦਲ ਦੇ ਵੋਟ ਬੈਂਕ ‘ਚ ਸੇਧ ਲਗਾਉਣ ਨੂੰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਕਾਰਨ ਦੱਸਿਆ ਹੈ। ਪਰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸੰਗਰੂਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਨੂੰ ਲੈ ਕੇ ਚੁੱਪ ਸਾਧੀ ਹੋਈ ਹੈ। ਉਨ੍ਹਾਂ ਨੇ ਦਿੱਲੀ ਦੀ ਰਾਜਿੰਦਰ ਨਗਰ ਵਿਧਾਨ ਸਭਾ ਸੀਟ ‘ਤੇ ਹੋਈਆਂ ਉਪ ਚੋਣਾਂ ਦੌਰਾਨ ਮਿਲੀ ਜਿੱਤ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਰਹੀ ਪ੍ਰਤੀਕਿਰਿਆ ਦਿੱਤੀ ਹੈ ਪਰ ਸੰਗਰਰੂ ‘ਚ ਮਿਲੀ ਹਾਰ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ।