ਅੱਜ ਦਾ ਬਜਟ ਪੰਜਾਬ ਨੂੰ ਸੁਨਹਿਰੇ ਭਵਿੱਖ ਵੱਲ ਲੈ ਕੇ ਜਾਵੇਗਾ, ਸਾਡੀ ਸਰਕਾਰ ਨੇ ਆਉਂਦੇ ਹੀ ਕਿ ਮਾਫੀਆ ਨੂੰ ਕੀਤਾ ਖਤਮ

0
101
Arvind Kejriwal

ਚੰਡੀਗੜ੍ਹ 27 ਜੂਨ 2022 : ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਵੱਲੋਂ ਅੱਜ ਪਹਿਲਾ ਬਜਟ ਪੇਸ਼ ਕੀਤਾ ਗਿਆ। ਹਾਲਾਂਕਿ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ, ਇਸ ਦੇ ਬਾਵਜੂਦ ਬਜਟ ਵਿੱਚ ਆਮ ਲੋਕਾਂ ਦਾ ਧਿਆਨ ਰਖਦੇ ਹੋਏ ਸਿੱਖਿਆ, ਸਿਹਤ, ਬਿਜਲੀ ਵਰਗੀਆਂ ਮੁੱਢਲੀਆਂ ਸਹੂਲਤਾਂ ‘ਤੇ ਫੋਕਸ ਕੀਤਾ ਗਿਆ। ਅੱਜ ਦੇ ਬਜਟ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੀ.ਐੱਮ. ਭਗਵੰਤ ਮਾਨ ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਦਾ ਖਜ਼ਾਨਾਂ ਲੁੱਟ ਕੇ ਖਾਲੀ ਕਰ ਗਈਆਂ। ਸਾਡੀ ਈਮਾਨਦਾਰ ਸਰਕਾਰ ਨੇ ਆਉਂਦੇ ਹੀ ਕਈ ਮਾਫੀਆਵਾਂ ਦਾ ਖ਼ਾਤਮਾ ਕੀਤਾ। ਅੱਜ ਦਾ ਬਜਟ ਪੰਜਾਬ ਨੂੰ ਸੁਨਹਿਰੇ ਭਵਿੱਖ ਵੱਲ ਲਿਜਾਏਗਾ। ਅਸੀਂ ਜਿੰਨੀਆਂ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ- ਬਿਜਲੀ, ਸਿੱਖਿਆ, ਸਿਹਤ, ਰੋਜ਼ਗਾਰ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 202-23 ਲਈ 1,55,860 ਕਰੋੜ ਦੇ ਬਜਟ ਖਰਚੇ ਦਾ ਅਨੁਮਾਨ ਰਖਿਆ। ਇਹ ਸਾਲ 2021-22 ਤੋਂ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 66 ਹਜ਼ਾਰ 440 ਪਰਮਾਨੈਂਟ ਖਰਚਾ ਹੈ, ਜਿਸ ਵਿੱਚ ਤਨਖਾਹਾਂ, ਕਰਜ਼ਾ ਤੇ ਪੈਨਸ਼ਨ ਆਦਿ ਸ਼ਾਮਲ ਹੈ।