ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਮੋਹਾਲੀ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

0
81
Bikram Majithia

ਮੋਹਾਲੀ 6 ਅਪ੍ਰੈਲ 2022 : ਨਸ਼ਿਆਂ ਦੇ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਕੱਲ੍ਹ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਪਾਈ ਸੀ ਕਿ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਖ਼ਤਰਾ ਹੈ। ਮਜੀਠੀਆ ਨੇ ਕਿਹਾ ਕਿ ਉਸ ਨੂੰ ਵਿਸ਼ੇਸ਼ ਬੈਰਕ ਤੋਂ ਪਹਿਲਾਂ ਫਾਂਸੀ ਦੀ ਚੱਕੀ ਵਿੱਚ ਲਿਜਾਇਆ ਗਿਆ। ਫਿਰ ਜਨਰਲ ਬੈਰਕ ਵਿਚ ਸ਼ਿਫਟ ਹੋ ਗਏ। ਜਿੱਥੇ ਉਨ੍ਹਾਂ ਨੂੰ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਦੇ ਕੈਦੀਆਂ ਵੱਲੋਂ ਖਤਰਾ ਹੈ।

ਮਜੀਠੀਆ ਨੇ ਮੁੜ ਉਨ੍ਹਾਂ ਨੂੰ ਪਹਿਲਾਂ ਵਾਲੀਆਂ ਸਪੈਸ਼ਲ ਬੈਰਕਾਂ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ।ਇਸ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਪਟਿਆਲਾ ਕੇਂਦਰੀ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਅੱਜ ਸਰਕਾਰ ਜਵਾਬ ਪੇਸ਼ ਕਰੇਗੀ।ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਡਰੱਗਜ਼ ਕੇਸ ਦੇ ਦੋਸ਼ਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਜੀਠੀਆ ਤੋਂ ਮੁਆਫੀ ਮੰਗਣੀ ਪਈ ਸੀ।

ਹੁਣ ‘ਆਪ’ ਸਰਕਾਰ ਇਸ ਦਾ ਬਦਲਾ ਲੈ ਰਹੀ ਹੈ। ਮਜੀਠੀਆ ਨੂੰ ਜ਼ਲੀਲ ਕਰਨ ਲਈ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਜੇਲ੍ਹ ਦਾ ਦੌਰਾ ਕੀਤਾ। ਹੁਣ ਉਸ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।