ਪੰਜਾਬ ਸਰਕਾਰ ‘ਚ ਹੋ ਸਕਦਾ ਹੈ ਵੱਡਾ ਫੇਰਬਦਲ, ਕੈਬਨਿਟ ‘ਚ ਸ਼ਾਮਲ ਹੋਣਗੇ ਨਵੇਂ ਚਿਹਰੇ

0
118
bhagwant maan

ਚੰਡੀਗੜ੍ਹ 2 ਜੁਲਾਈ 2022 : ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਜਲਦੀ ਹੀ ਹੋਣ ਜਾ ਰਿਹਾ ਹੈ। ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ 5 ਤੋਂ 6 ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਇਨ੍ਹਾਂ ਵਿੱਚੋਂ ਦੋ ਮੰਤਰੀ ਅਜਿਹੇ ਹੋਣਗੇ ਜੋ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਇਨ੍ਹਾਂ ਵਿੱਚ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ, ਬੁੱਧ ਰਾਮ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਹਨ।

ਇਸ ਤੋਂ ਇਲਾਵਾ ਮੌਜੂਦਾ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵਿਭਾਗਾਂ ਵਿਚ ਫੇਰਬਦਲ ਵੀ ਕੀਤਾ ਜਾ ਸਕਦਾ ਹੈ। ਮੰਤਰੀ ਮੰਡਲ ਦੇ ਵਿਸਥਾਰ ਵਿੱਚ ਇੱਕ ਮਹਿਲਾ ਵਿਧਾਇਕ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ, ਜਿਸ ਵਿੱਚ ਸਰਬਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਇੰਦਰਜੀਤ ਕੌਰ ਸ਼ਾਮਲ ਹਨ।