Wednesday, October 28, 2026
Home Breaking news ਮਾਨ ਸਰਕਾਰ ਦੇ ਮੰਤਰੀਮੰਡਲ ਦਾ ਵਿਸਤਾਰ ਅੱਜ, 5 ਨਵੇਂ ਮੰਤਰੀ ਚੁੱਕ ਸਕਦੇ...

ਮਾਨ ਸਰਕਾਰ ਦੇ ਮੰਤਰੀਮੰਡਲ ਦਾ ਵਿਸਤਾਰ ਅੱਜ, 5 ਨਵੇਂ ਮੰਤਰੀ ਚੁੱਕ ਸਕਦੇ ਨੇ ਸਹੁੰ’

0
137
ministers

ਚੰਡੀਗੜ੍ਹ 4 ਜੁਲਾਈ 2022 : ਆਮ ਆਦਮੀ ਪਾਰਟੀ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ‘ਚ ਭਗਵੰਤ ਮਾਨ ਸਰਕਾਰ ‘ਚ 1 ਮਹਿਲਾ ਸਮੇਤ 5 ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ 15 ਹੋ ਜਾਵੇਗੀ। ਸਰਕਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸੂਬਾ ਸਰਕਾਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਮੰਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ‘ਚ ਹੋਈ ਬੈਠਕ ‘ਚ ਮੰਤਰੀ ਮੰਡਲ ਦੇ ਵਿਸਥਾਰ ਨੂੰ ਅੰਤਿਮ ਰੂਪ ਦਿੱਤਾ ਗਿਆ। ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾੜੀ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ।