ਕੁੱਲੂ ਬੱਸ ਹਾਦਸਾ : ਖਾਈ ‘ਚ ਡਿੱਗੀ ਬੱਸ, ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਹੋਈ ਮੌਤ

0
112
Kullu bus accident

ਨੈਸ਼ਨਲ ਡੈਸਕ 4 ਜੁਲਾਈ 2022 : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ‘ਚ ਇਕ ਨਿੱਜੀ ਬੱਸ ਦੇ ਖੱਡ ‘ਚ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸਾਂਝ ਜਾ ਰਹੀ ਬੱਸ ਸਵੇਰੇ ਕਰੀਬ 8.30 ਵਜੇ ਜੰਗਲਾ ਪਿੰਡ ਨੇੜੇ ਖੱਡ ‘ਚ ਡਿੱਗ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਿਲਾ ਅਧਿਕਾਰੀ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ 45 ਯਾਤਰੀ ਸਵਾਰ ਸਨ।

ਸੋਮਵਾਰ ਸਵੇਰੇ ਇਹ ਬੱਸ ਸਾਂਝ ਘਾਟੀ ਦੇ ਸ਼ੰਸ਼ੇਰ ਤੋਂ ਸਾਂਝ ਵੱਲ ਆ ਰਹੀ ਸੀ, ਜਦੋਂ ਜੰਗਲਾ ਨਾਮਕ ਸਥਾਨ ‘ਤੇ ਬੱਸ ਕੈਂਚੀ ਮੋਡ ‘ਚ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਤੋਂ ਹੇਠਾਂ ਖਾਈ ‘ਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ‘ਚ ਸਥਾਨਕ ਲੋਕਾਂ ਤੋਂ ਇਲਾਵਾ ਸਕੂਲੀ ਬੱਚੇ ਵੀ ਸਵਾਰ ਸਨ ਜੋ ਸਾਂਝ ਸਕੂਲ ਵੱਲ ਆ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।