ਮੂਸਾਵਾਲਾ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕੀਤਾ ਜਾਵੇਗਾ ਪਿਤਾ ਬਲਕੌਰ ਸਿੰਘ ਨੇ ਸੜਕ ਦਾ ਉਦਘਾਟਨ ਕਰਦਿਆਂ ਕਹੀ ਵੱਡੀ ਗੱਲ

0
111
Musawala

ਮਾਨਸਾ 4 ਜੁਲਾਈ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੇ ਪਿਤਾ ਨੇ ਪਿੰਡ ਬੁਰਜ ਡਲਵਾ ‘ਚ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਨੂੰ ਸਿੱਧੂ ਮੂਸੇਵਾਲਾ ਨੇ ਚੋਣਾਂ ਤੋਂ ਪਹਿਲਾਂ ਪਾਸ ਕਰਵਾਇਆ ਸੀ, ਅੱਜ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿੱਧੂ ਮੂਸਾਵਾਲਾ ਦੇ ਹਲਕੇ ਲਈ ਅਧੂਰੇ ਸੁਪਨਿਆਂ ਨੂੰ ਪੂਰਾ ਕੀਤਾ ਜਾਵੇਗਾ।

ਅੱਜ ਸੜਕ ਦਾ ਉਦਘਾਟਨ ਸਿੱਧੂ ਦੇ ਸਤਿਕਾਰ ਯੋਗ ਪਿਤਾ ਬਲਕੌਰ ਸਿੰਘ ਸਿੱਧੂ ਵੱਲੋ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਿੰਡ ਵਾਸੀਆਂ ਅਤੇ ਹਲਕਾ ਨਿਵਾਸੀਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਤੇ ਫੁੱਲਾਂ ਦੀ ਵਰਖਾ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨ ਕੀਤਾ ਗਿਆ। ਇਸ ਸੜਕ ਦਾ ਨਾਮ ਸਿੱਧੂ ਮੂਸੇਵਾਲਾ ਯਾਦਗਾਰੀ ਰੱਖਿਆ ਗਿਆ ਹੈ ।