ਬਲਾਤਕਾਰ ਦੇ ਮਾਮਲੇ ‘ਚ ਫਸੇ ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਰ ਸਕਦੇ ਨੇ ਆਤਮ ਸਮਰਪਣ

0
106
Simarjit Singh Bains

ਲੁਧਿਆਣਾ 4 ਜੁਲਾਈ 2022 : ਬਲਾਤਕਾਰ ਦੇ ਮਾਮਲੇ ‘ਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਦਾਲਤ ‘ਚ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਅਨੁਸਾਰ ਸਿਮਰਜੀਤ ਸਿੰਘ ਬੈਂਸ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਬੈਂਸ ਨੂੰ ਅਦਾਲਤ ਪਹਿਲਾਂ ਹੀ ਭਗੌੜਾ ਕਰਾਰ ਦੇ ਚੁੱਕੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਬੈਂਸ ਲਈ ਸਾਰੇ ਰਸਤੇ ਬੰਦ ਹੁੰਦੇ ਨਜ਼ਰ ਆ ਰਹੇ ਹਨ। ਅਜਿਹੇ ‘ਚ ਸਿਮਰਜੀਤ ਸਿੰਘ ਬੈਂਸ ਦੇ ਪੁਲਿਸ ਅੱਗੇ ਆਤਮ ਸਮਰਪਣ ਕਰਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।