ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਨੇ ਮੰਤਰੀ ਅਹੁਦੇ ਵਜੋਂ ਚੁੱਕੀ ਸਹੁੰ

0
135
ministers

ਚੰਡੀਗੜ੍ਹ 4 ਜੁਲਾਈ 2022 : ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਵਜ਼ਾਰਤ ’ਚ ਪਹਿਲਾ ਵਿਸਥਾਰ ਸਾਢੇ ਤਿੰਨ ਮਹੀਨਿਆਂ ਬਾਅਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਪੁਰਾਣੇ ਵਜ਼ੀਰਾਂ ਦੇ ਵਿਭਾਗਾਂ ਵਿੱਚ ਵੀ ਫੇਰਬਦਲ ਹੋ ਸਕਦਾ ਹੈ।

ਨਵੇਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤਣ ਵਾਲੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜ ਤੋਂ ਇਲਾਵਾ ਪਹਿਲੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਮਾਲਵਾ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਹੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ ਹੈ।

ਇਨ੍ਹਾਂ 5 ਨਵੇਂ ਚਿਹਰਿਆਂ ਨੇ ਅੱਜ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਵਿਧਾਇਕਾਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੌਜੂਦ ਸਨ।