ਚੰਡੀਗੜ੍ਹ 6 ਜੁਲਾਈ 2022 : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ ‘ਤੇ ਮੋਹਰ ਲਾਈ ਗਈ। ਖੁਦ ਸੀ.ਐੱਮ. ਮਾਨ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।