CM ਭਗਵੰਤ ਮਾਨ ਦੇ ਵਿਆਹ ‘ਚ ਪਿਤਾ ਦੀਆਂ ਰਸਮਾਂ ਨਿਭਾਉਣਗੇ ਕੇਜਰੀਵਾਲ !

0
129
CM Bhagwant Mann

ਚੰਡੀਗੜ੍ਹ 7 ਜੁਲਾਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। CM ਮਾਨ ਦੇ ਵਿਆਹ ਸਮਾਗਮਾਂ ਦੀਆਂ ਸਾਰੀਆਂ ਰਸਮਾਂ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਵਿਖੇ ਕੀਤੀਆਂ ਜਾਣਗੀਆਂ।

ਵਿਆਹ ਬਿਲਕੁਲ ਸਾਦੇ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ CM ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਕਰੀਬ 20-20 ਲੋਕ ਸ਼ਾਮਲ ਹੋ ਰਹੇ ਹਨ । ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਣੇ ਵਿਆਹ ਵਿੱਚ ਸ਼ਾਮਿਲ ਹੋਣਗੇ । ਰਾਘਵ ਚੱਢਾ ਨੂੰ ਵਿਆਹ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ।

ਸੂਤਰਾਂ ਮੁਤਾਬਕ ਜਾਣਕਾਰੀ ਸਾਹਮਣੇ ਆਈ ਹੈ ਕਿ CM ਭਗਵੰਤ ਮਾਨ ਦੇ ਵਿਆਹ ਵਿੱਚ ਅਰਵਿੰਦ ਕੇਜਰੀਵਾਲ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਉਣਗੇ । ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ CM ਭਗਵੰਤ ਮਾਨ ਦੇ ਵਿਆਹ ਵਿੱਚ ਉਨ੍ਹਾਂ ਦੇ ਪਿਤਾ ਦੀਆਂ ਰਸਮਾਂ ਨਿਭਾਉਣਗੇ ।