ਬਿਕਰਮ ਮਜੀਠੀਆ ਦੀ ਜੇਲ੍ਹ ‘ਚ ਸੁਰੱਖਿਆ ਨੂੰ ਲੈ ਕੇ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਕੋਰਟ ਨੂੰ ਦਿੱਤਾ ਵੱਡਾ ਬਿਆਨ

0
116

ਮੋਹਾਲੀ 6 ਅਪ੍ਰੈਲ 2022 : ਬਿਕਰਮ ਮਜੀਠੀਆ ਜੇਲ੍ਹ ‘ਚ ਬੰਦ ਹੈ, ਜਿਸ ਦੀ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ। ਇਸ ਸੁਣਵਾਈ ਦੌਰਾਨ ਮਜੀਠੀਆ ਦੀ ਪਤਨੀ ਗੁਣੀਵ ਕੌਰ ਵੀ ਅਦਾਲਤ ਪਹੁੰਚੀ ਹੈ। ਇਸੇ ਦੌਰਾਨ ਪਟਿਆਲਾ ਜੇਲ੍ਹ ਪ੍ਰਸ਼ਾਸਨ ਤੋਂ ਬਿਕਰਮ ਮਜੀਠੀਆ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ ਜਵਾਬ ਦਾਖ਼ਲ ਕਰਕੇ ਕਿਹਾ ਹੈ ਕਿ ਜੇਲ੍ਹ ਵਿੱਚ ਸਭ ਕੁਝ ਠੀਕ-ਠਾਕ ਹੈ। ਬਿਕਰਮ ਮਜੀਠੀਆ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਧਮਕੀ ਸਬੰਧੀ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਮਜੀਠੀਆ ਦੀ ਮੰਗ ਸੀ ਕਿ ਉਸ ਨੂੰ ਪੁਰਾਣੀ ਬੈਰਕ ਵਿੱਚ ਤਬਦੀਲ ਕੀਤਾ ਜਾਵੇ।

ਦੱਸ ਦਈਏ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਪੇਸ਼ੀ ਦੌਰਾਨ ਦੱਸਿਆ ਕਿ ਉਹ ਜੇਲ੍ਹ ਵਿੱਚ ਸੁਰੱਖਿਅਤ ਨਹੀਂ ਹੈ। ਉਸਨੇ ਕਿਹਾ ਕਿ ਉਸਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਤੋਂ ਖਤਰਾ ਹੈ। ਇਸ ਮਾਮਲੇ ‘ਤੇ ਮਜੀਠੀਆ ਦੇ ਵਕੀਲ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਅੱਜ ਬਿਕਰਮ ਮਜੀਠੀਆ ਦੀ ਮੁਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਦੌਰਾਨ ਉਸ ਨੇ ਕਿਹਾ ਕਿ ‘ਇੱਥੇ ਸਭ ਠੀਕ ਨਹੀਂ ਹੈ’ ਇਸ ਦੇ ਨਾਲ ਹੀ ਉਸ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਸ ਨੂੰ ਦੁਬਾਰਾ ਜੇਲ੍ਹ ਦੇ ਸਪੈਸ਼ਲ ਸੈੱਲ ਵਿੱਚ ਤਬਦੀਲ ਕੀਤਾ ਜਾਵੇ।