ਟੋਕੀਓ 8 ਜੁਲਾਈ 2022 : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਇਸ ਦੁਨੀਆਂ ਵਿੱਚ ਨਹੀਂ ਰਹੇ। ਜਾਪਾਨੀ ਨਿਊਜ਼ ਚੈਨਲਾਂ ਮੁਤਾਬਕ ਸ਼ਿੰਜੋ ਆਬੇ ਦੀ ਮੌਤ ਹੋ ਗਈ ਹੈ। ਕਥਿਤ ਤੌਰ ‘ਤੇ ਕਿਯੋਟੋ ਦੇ ਨੇੜੇ ਨਾਰਾ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਇਕ ਭਾਸ਼ਣ ਦੌਰਾਨ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ।
ਤੁਹਾਨੂੰ ਦੱਸ ਦੇਈਏ ਕਿ ਅੱਜ ਕਿਓਟੋ ਨੇੜੇ ਨਾਰਾ ਸ਼ਹਿਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਇੱਕ 41 ਸਾਲਾ ਹਮਲਾਵਰ ਨੇ ਬੰਦੂਕ ਨਾਲ ਆਬੇ ਨੂੰ ਨੇੜਿਓਂ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ। ਬਾਅਦ ਵਿਚ ਸੁਰੱਖਿਆ ਅਧਿਕਾਰੀਆਂ ਨੂੰ ਪਤਾ ਲੱਗਾ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਆਬੇ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਮੁਤਾਬਕ ਆਬੇ ਦੇ ਸਰੀਰ ‘ਚ ਜ਼ਿੰਦਗੀ ਦੇ ਨਿਸ਼ਾਨ ਦਿਖਾਈ ਨਹੀਂ ਦੇ ਰਹੇ ਸਨ।