CM ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕੀਤਾ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਇਸ ਫੈਸਲੇ ਦਾ ਕੀਤਾ ਸਵਾਗਤ

0
91

ਚੰਡੀਗੜ੍ਹ 11 ਜੁਲਾਈ 2022 : ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦੇ ਸੀਐਮ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅਸੀਂ ਸਰਦਾਰ ਭਗਵੰਤ ਸਿੰਘ ਮਾਨ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ।