ਰਾਘਵ ਚੱਢਾ ਦੀ ਨਿਯੁਕਤ ਗੈਰ-ਸੰਵਿਧਾਨਿਕ : ਹਾਈਕੋਰਟ

0
96
Raghav Chadha

ਚੰਡੀਗੜ੍ਹ 12 ਜੁਲਾਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੱਜੋਂ ਨਿਯੁਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਅਦਾਲਤ ‘ਚ ਦਾਇਰ ਕੀਤੀ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਰਾਘਵ ਚੱਢਾ ਦੀ ਨਿਯੁਕਤ ਗੈਰ-ਸੰਵਿਧਾਨਿਕ ਹੈ ਕਿਉਂਕਿ ਇਸ ਨਿਯੁਕਤੀ ਦੀ ਨੋਟੀਫਿਕੇਸ਼ਨ ਨਹੀਂ ਹੋਈ ਹੈ।
ਜਾਣਕਾਰੀ ਮੁਤਾਬਕ ਇਹ ਪਟੀਸ਼ਨ ਐਡਵੋਕੇਟ ਜਗਮੋਹਨ ਸਿੰਘ ਭੱਟੀ ਵੱਲੋਂ ਅਦਾਲਤ ‘ਚ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਸਬੰਧੀ ਆਉਣ ਵਾਲੇ 1-2 ਦਿਨਾਂ ਦੌਰਾਨ ਸੁਣਵਾਈ ਹੋ ਸਕਦੀ ਹੈ।