SYL ਤੇ ਰਿਹਾਈ ਗੀਤ ‘ਤੇ ਪਾਬੰਧੀ ਲਗਾਉਣ ਨੂੰ ਲੈ ਕੇ ਸੁਖਬੀਰ ਬਾਦਲ ਨੇ 15 ਜੁਲਾਈ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ

0
117
sukhbir badal

ਅੰਮ੍ਰਿਤਸਰ 14 ਜੁਲਾਈ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਵਾਈ.ਐੱਲ ਵਰਗੇ ਗੀਤਾਂ ‘ਤੇ ਪਾਬੰਦੀ ਲਾਉਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਦਰਸਾਉਂਦੇ ਐਸਵਾਈਐਲ ਅਤੇ ਰਿਹਾਈ ਵਰਗੇ ਗੀਤਾਂ ‘ਤੇ ਪਾਬੰਦੀ ਲਗਾਉਣਾ ਸਾਡੇ ਆਪਣੇ ਵਿਚਾਰ ਪ੍ਰਗਟ ਕਰਨ ਦੇ ਜਮਹੂਰੀ ਅਧਿਕਾਰ ਦੀ ਉਲੰਘਣਾ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਰਾਹੀਂ ਇਸ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰੀਏ।