ਸੁਖਬੀਰ ਬਾਦਲ ਦੇ ਮੂਸੇਵਾਲਾ ਕੇਸ ਦੀ ਸੀਬੀਆਈ ਜਾਂਚ ਦੀ ਮੰਗ ‘ਤੇ ਬੋਲੇ ਪ੍ਰਤਾਪ ਬਾਜਵਾ

0
96
Musewala

ਚੰਡੀਗੜ੍ਹ 15 ਜੁਲਾਈ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਤੇ ਸਿਆਸਤ ਲਗਾਤਾਰ ਵਧਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਵਿਰੋਧੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਸਵਾਲ ਚੁੱਕ ਰਹੇ ਹਨ, ਉੱਥੇ ਹੀ ਉਹ ਸੀਬੀਆਈ ਜਾਂਚ ਦੀ ਮੰਗ ਵੀ ਕਰ ਰਹੇ ਹਨ। ਇਸ ਸਬੰਧੀ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਵਫ਼ਦ ਰਾਜਪਾਲ ਨੂੰ ਮਿਲਣ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਸੌਂਪਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।

ਇਸ ਦਾ ਜਵਾਬ ਦਿੰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅੱਜ ਦੋ ਮਹੀਨਿਆਂ ਬਾਅਦ ਯਾਦ ਆਇਆ, ਅਸੀਂ ਦੋ ਦਿਨ ਬਾਅਦ ਹੀ ਗਏ ਸੀ ਕਿ ਕੌਮੀ ਏਜੰਸੀ ਤੋਂ ਜਾਂਚ ਹੋਣੀ ਚਾਹੀਦੀ ਹੈ। ਇਹ ਗੱਲ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਵੀ ਕਹੀ ਸੀ। ਹੁਣ ਤੱਕ ਜੋ ਕੁਝ ਵੀ ਹੋ ਰਿਹਾ ਹੈ, ਉਹ ਸਿਰਫ਼ ਦਿੱਲੀ ਪੁਲਿਸ ਹੀ ਕਰ ਰਹੀ ਹੈ। ਪੰਜਾਬ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।