ਚੰਡੀਗੜ੍ਹ 15 ਜੁਲਾਈ 2022 : ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਲਟਕਦਾ ਨਜ਼ਰ ਆ ਰਿਹਾ ਹੈ। ਦਰਅਸਲ, ਇਹ ਮਾਮਲਾ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐੱਮਐੱਸ ਰਾਮਚੰਦਰ ਦੀ ਬੈਂਚ ਕੋਲ ਭੇਜਿਆ ਗਿਆ ਸੀ, ਜਿਸ ‘ਚੋਂ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਹ ਮਾਮਲਾ ਮੁੜ ਚੀਫ਼ ਜਸਟਿਸ ਕੋਲ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।
ਦੱਸ ਦਈਏ ਕਿ ਕਾਂਗਰਸ ਸਰਕਾਰ ਸਮੇਂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਸੀ, ਜਿਸ ਨੂੰ ਬਰਖਾਸਤ ਕਰਨ ਲਈ ਉਹ ਸੁਪਰੀਮ ਕੋਰਟ ਵੀ ਪਹੁੰਚੇ ਸਨ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ। ਮਜੀਠੀਆ 24 ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।