ਸਿਮਰਨਜੀਤ ਸਿੰਘ ਮਾਨ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਕੀਤਾ ਜਾਵੇ ਦਰਜ : ਰਵਨੀਤ ਬਿੱਟੂ

0
109
Bittu

ਚੰਡੀਗੜ੍ਹ 16 ਜੁਲਾਈ 2022 : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਬਿੱਟੂ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅਸੀਂ ਆਪਣੀ ਆਜ਼ਾਦੀ ਲਈ ਸਰਦਾਰ ਭਗਤ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਉਸ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਅੰਗਰੇਜ਼ ਹਾਕਮਾਂ ਦੀ ਬੋਲੀ ਬੋਲ ਦਿੱਤੀ ਹੈ। ਮੈਂ ਸਬੰਧਤ ਅਧਿਕਾਰੀਆਂ ਤੋਂ ਮੰਗ ਕਰਦਾ ਹਾਂ ਕਿ ਮਾਨ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ।

ਤੁਹਾਨੂੰ ਦੱਸਦੇਈਏ ਕਿ ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸਿਮਰਨਜੀਤ ਸਿੰਘ ਮਾਨ ਨੇ ਕਰਨਾਲ ਵਿੱਚ ਇੱਕ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਭਗਤ ਸਿੰਘ ਨੂੰ ਅੱਤਵਾਦ ਦੱਸਿਆ। ਇਸ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਉਹ ਇੱਕ ਆਈ.ਪੀ.ਐਸ. ਅਫਸਰ ਨੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਮਾਰਿਆ ਅਤੇ ਪਾਰਲੀਮੈਂਟ ਵਿੱਚ ਬੰਬ ਸੁੱਟ ਦਿੱਤਾ।