ਸੰਗਰੂਰ ਤੋਂ ਹਲਕਾ ਵਿਧਾਇਕ ਸਿਮਰਨਜੀਤ ਸਿੰਘ ਮਾਨ ਨੇ ਮੈਂਬਰ ਪਾਰਲੀਮੈਂਟ ਵਜੋਂ ਚੁੱਕੀ ਸਹੁੰ

0
103
Simranjit Singh Mann

ਨਵੀਂ ਦਿੱਲੀ 18 ਜੁਲਾਈ 2022 : ਸੰਗਰੂਰ ਤੋਂ ਹਲਕਾ ਵਿਧਾਇਕ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਲੋਕ ਸਭਾ ਦੇ ਮਾਨਯੋਗ ਸਪੀਕਰ ਓਮ ਬਿਰਲਾ ਦੇ ਸਾਹਮਣੇ ਸਹੁੰ ਚੁੱਕੀ। ਇਸ ਦੌਰਾਨ ਮਾਨ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੈਂ ਸੱਚੀ ਵਫ਼ਾਦਾਰੀ ਨਾਲ ਭਾਰਤ ਦੀ ਸੇਵਾ ਕਰਾਂਗਾ। ਮੈਂ ਆਪਣੇ ਅਹੁਦੇ ਨੂੰ ਪੂਰੀ ਇਮਾਨਦਾਰੀ ਨਾਲ ਸੰਭਾਲਾਂਗਾ।

ਸੰਗਰੂਰ ‘ਚ ਸ਼ਾਨਦਾਰ ਜਿੱਤ
ਤੁਹਾਨੂੰ ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਉਪ ਚੋਣ ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਹਰਾ ਕੇ ਜਿੱਤੀ ਸੀ। ਇਸ ਦੇ ਨਾਲ ਹੀ ਉਹ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਨ। ਮਾਨ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। 1989-1991 ਉਹ ਤਰਨਤਾਰਨ ਤੋਂ ਸੰਸਦ ਮੈਂਬਰ, 1999-2004 ਦਰਮਿਆਨ ਸੰਗਰੂਰ ਤੋਂ ਸੰਸਦ ਮੈਂਬਰ ਰਹੇ ਅਤੇ ਹੁਣ 2022 ਵਿੱਚ ਉਹ ਮੁੜ ਤੋਂ ਸੰਸਦ ਮੈਂਬਰ ਚੁਣੇ ਗਏ ਹਨ।

ਆਪਣੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ 1984 ਵਿੱਚ ਮਾਨ ਨੇ ਸਾਕਾ ਨੀਲਾ ਤਾਰਾ ਦੌਰਾਨ ਸਿੱਖ ਵਿਰੋਧੀ ਦੰਗਿਆਂ ਅਤੇ ਹਰਿਮੰਦਰ ਸਾਹਿਬ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ ਬੰਬਈ ਵਿੱਚ ਸੀਆਈਐਸਐਫ ਦੇ ਗਰੁੱਪ ਕਮਾਂਡੈਂਟ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।