ਦਵਿੰਦਰਪਾਲ ਸਿੰਘ ਭੁੱਲਰ ਮਾਮਲਾ : ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਲਾਈ ਫਟਕਾਰ, ਕਿਹਾ-ਕਿਉਂ ਨਹੀਂ ਕੀਤਾ ਜਵਾਬ ਦਰਜ ?

0
108
Devinderpal Singh Bhullar

ਚੰਡੀਗੜ੍ਹ 19 ਜੁਲਾਈ 2022 : 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਦਵਿੰਦਰਪਾਲ ਸਿੰਘ ਭੁੱਲਰ ਹਾਲੇ ਵੀ ਜੇਲ੍ਹ ਵਿੱਚ ਹੈ। ਉਸ ਦੀ ਰਿਹਾਈ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਇਸ ਮਾਮਲੇ ਨੂੰ ਹੁਣ ਤੱਕ ਕਿਉਂ ਲਟਕਾਇਆ ਹੋਇਆ ਹੈ। ਇਸ ਮਾਮਲੇ ‘ਤੇ ਅਜੇ ਤੱਕ ਜਵਾਬ ਕਿਉਂ ਨਹੀਂ ਦਿੱਤਾ ਗਿਆ? ਭੁੱਲਰ ਨੇ ਹਾਈ ਕੋਰਟ ਵਿੱਚ ਰਿਹਾਈ ਲਈ ਪਟੀਸ਼ਨ ਦਾਇਰ ਕੀਤੀ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਕਿਹਾ ਕਿ ਭੁੱਲਰ ਨੂੰ ਰਿਹਾਅ ਕੀਤਾ ਜਾਵੇ, ਸਾਨੂੰ ਭੁੱਲਰ ਦੀ ਰਿਹਾਈ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ। 2016 ਤੋਂ ਲੈ ਕੇ ਹੁਣ ਤੱਕ ਸਰਕਾਰ ਪੰਜ ਵਾਰ ਭੁੱਲਰ ਦੀ ਰਿਹਾਈ ਦੀ ਵਕਾਲਤ ਕਰ ਚੁੱਕੀ ਹੈ। ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਦਿੱਲੀ ਸਰਕਾਰ ਇਸ ਮੁੱਦੇ ਨੂੰ ਦਬਾ ਕੇ ਬੈਠੀ ਹੈ। ਫਿਲਹਾਲ ਇਹ ਮਾਮਲਾ ਸਨਟੈਂਸ ਰਿਵਿਊ ਕਮੇਟੀ ਕੋਲ ਵਿਚਾਰ ਅਧੀਨ ਹੈ। ਇਸ ‘ਤੇ ਅਦਾਲਤ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

ਭੁੱਲਰ ਨੂੰ ਅਦਾਲਤ ਨੇ 25 ਅਗਸਤ 2001 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ਵਿੱਚ ਸੁਪਰੀਮ ਕੋਰਟ ਨੇ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਹਾਲਾਂਕਿ, ਭੁੱਲਰ ਨੂੰ ਸਿਹਤ ਖਰਾਬ ਹੋਣ ਕਾਰਨ ਜੂਨ 2015 ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।