Tuesday, October 27, 2026
Home Breaking news ਮੂਸੇਵਾਲੇ ਨੂੰ ਮਾਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦੀ ਮੁੱਠਭੇੜ ਜਾਰੀ, ਇੱਕ ਗੈਂਗਸਟਰ...

ਮੂਸੇਵਾਲੇ ਨੂੰ ਮਾਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦੀ ਮੁੱਠਭੇੜ ਜਾਰੀ, ਇੱਕ ਗੈਂਗਸਟਰ ਦੀ ਮੌਤ

0
121
Musewale

ਅੰਮ੍ਰਿਤਸਰ 20 ਜੁਲਾਈ 2022 : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇੱਕ ਗੈਂਗਸਟਰ ਦਾ ਐਨਕਾਊਂਟਰ ਹੋਣ ਦੀ ਅਹਿਮ ਖਬਰ ਸਾਹਮਣੇ ਆਈ ਹੈ। ਮਾਰੇ ਗਏ ਗੈਂਗਸਟਰ ਦੀ ਅਜੇ ਅਧਿਕਾਰਤ ਤੌਰ ‘ਤੇ ਪਛਾਣ ਨਹੀਂ ਹੋ ਸਕੀ ਹੈ ਕਿ ਉਹ ਗੈਂਗਸਟਰ ਜਗਰੂਪ ਰੂਪਾ ਹੈ ਜਾਂ ਮੰਨੂੰ ਕੁੱਸਾ ਜਾਂ ਕੋਈ ਹੋਰ ਸਾਥੀ। ਦੱਸਿਆ ਜਾ ਰਿਹਾ ਹੈ ਕਿ ਅਜੇ ਵੀ 2 ਗੈਂਗਸਟਰ ਮੌਜੂਦ ਹਨ।

ਇਸ ਦੇ ਨਾਲ ਹੀ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੁਕਾਬਲੇ ਦੌਰਾਨ 3 ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋਏ ਹਨ। ਅੰਮ੍ਰਿਤਸਰ ਅਟਾਰੀ ਬਾਰਡਰ ‘ਤੇ ਪਿਛਲੇ 3 ਘੰਟਿਆਂ ਤੋਂ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ ਜਾਰੀ ਹੈ ਅਤੇ ਰੁਕ-ਰੁਕ ਕੇ ਗੋਲੀਬਾਰੀ ਦੀ ਆਵਾਜ਼ ਸੁਣਾਈ ਦੇ ਰਹੀ ਹੈ।

 

ਗੋਲੀਬਾਰੀ ਰੁਕਣ ਤੋਂ ਬਾਅਦ ਅਚਾਨਕ ਗੋਲੀ ਚੱਲਣ ਦੀ ਆਵਾਜ਼ ਫਿਰ ਤੇਜ਼ ਹੋ ਗਈ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇੱਕ ਮੀਡੀਆ ਕਰਮੀ ਦੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ, ਜ਼ਖ਼ਮ ਜ਼ਿਆਦਾ ਡੂੰਘਾ ਨਹੀਂ ਹੈ, ਫਿਰ ਵੀ ਮੀਡੀਆ ਕਰਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਕਾਰਨ ਮੀਡੀਆ ਕਰਮੀਆਂ ਨੂੰ ਉਥੋਂ ਪਿੱਛਾ ਕਰਦੇ ਹੋਏ ਦੂਰ ਰਹਿਣ ਲਈ ਕਿਹਾ ਗਿਆ ਹੈ ਅਤੇ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ ਹੈ।

ਪੁਲਿਸ ਦੇ ਕੁੱਝ ਹੁਕਮਾਂ ਵਲੋਂ ਗੈਂਗਸਟਰਾਂ ਨੂੰ ਅੰਦਰੋਂ ਭਜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਗੈਂਗਸਟਰਾਂ ਵਲੋਂ ਜਵਾਨਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ | ਜਾਣਕਾਰੀ ਮੁਤਾਬਕ ਜਦੋਂ ਪੁਲਸ ਨੂੰ ਇਨ੍ਹਾਂ ਗੈਂਗਸਟਰਾਂ ਦੇ ਲੁਕੇ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸ਼ਾਰਪ ਸ਼ੂਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਜਵਾਬ ‘ਚ ਉਨ੍ਹਾਂ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ।