CM ਮਾਨ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

0
122
CM Mann

ਦਿੱਲੀ 21 ਜੁਲਾਈ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਦੇਰ ਸ਼ਾਮ ਉਨ੍ਹਾਂ ਦੇ ਪੇਟ ‘ਚ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ।
ਫਿਲਹਾਲ ਇਸ ਨੂੰ ਮੁੱਖ ਮੰਤਰੀ ਦੀ ਟੀਮ ਵੱਲੋਂ ਰੂਟੀਨ ਚੈਕਅੱਪ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।