Wednesday, October 28, 2026
Home Breaking news MSP ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਲਈ ਰਾਘਵ ਚੱਢਾ ਵਲੋਂ ਅੱਜ...

MSP ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਲਈ ਰਾਘਵ ਚੱਢਾ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਪ੍ਰਾਈਵੇਟ ਮੈਂਬਰ ਬਿੱਲ

0
132
Raghav Chadha

ਨਵੀਂ ਦਿੱਲੀ 5 ਅਗਸਤ 2022 : ਇਨ੍ਹੀਂ ਦਿਨੀਂ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਸੈਸ਼ਨ ਦੌਰਾਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨਗੇ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਦੇ ਸਾਹਮਣੇ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ ਅਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਬੁਲੰਦ ਕੀਤਾ ਹੈ।

ਅੱਜ ਤੁਹਾਡਾ ਇਹ ਗੁਲਾਮ ਐਮਐਸਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਸੰਸਦ ਵਿੱਚ ਇੱਕ ਵਾਰ ਫਿਰ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰੇਗਾ। ਇਸ ਰਾਹੀਂ ਮੈਂ ਐਮਐਸਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦਾ ਮੁੱਦਾ ਉਠਾਵਾਂਗਾ, ਜਿਸ ਤੋਂ ਬਾਅਦ ਸਰਕਾਰ ਇਸ ਨੂੰ ਰਾਜ ਸਭਾ ਵਿੱਚ ਰੱਖਣ ਲਈ ਮਜਬੂਰ ਹੋਵੇਗੀ।