Tuesday, October 27, 2026
Home Breaking news ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗਮਾ

ਰਾਸ਼ਟਰਮੰਡਲ ਖੇਡਾਂ ‘ਚ ਪੀਵੀ ਸਿੰਧੂ ਨੇ ਜਿੱਤਿਆ ਸੋਨ ਤਗਮਾ

0
165
Commonwealth Games

ਚੰਡੀਗੜ੍ਹ 8 ਅਗਸਤ 2022 : ਪੀਵੀ ਸਿੰਧੂ ਨੇ ਮਹਿਲਾ ਸਿੰਗਲ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ ਹੈ। ਇਸ ਮੈਚ ‘ਚ ਸਿੰਧੂ ਸ਼ੁਰੂ ਤੋਂ ਹੀ ਸ਼ਾਨਦਾਰ ਲੈਅ ‘ਚ ਨਜ਼ਰ ਆ ਰਹੀ ਸੀ ਅਤੇ ਉਸ ਨੇ ਆਸਾਨੀ ਨਾਲ ਮੈਚ ਜਿੱਤ ਲਿਆ। ਸਿੰਧੂ ਰਾਸ਼ਟਰਮੰਡਲ ਖੇਡਾਂ 2022 ਵਿੱਚ ਕੋਈ ਮੈਚ ਨਹੀਂ ਹਾਰੀ ਹੈ।

ਹਾਲਾਂਕਿ ਟੀਮ ਮੁਕਾਬਲੇ ਵਿੱਚ ਭਾਰਤ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ ਪਰ ਸਿੰਧੂ ਨੇ ਮਹਿਲਾ ਸਿੰਗਲ ਵਿੱਚ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਭਾਰਤ ਨੇ ਨਿਊਜ਼ੀਲੈਂਡ ਨੂੰ ਪਛਾੜ ਕੇ ਮੈਡਲ ਤਾਲੀ ‘ਚ ਚੌਥੇ ਨੰਬਰ ‘ਤੇ ਪਹੁੰਚ ਗਿਆ ਹੈ।