ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ, ਇਹ ਜਨਤਾ ਦੇ ਪੈਸੇ ਦੀ ਸਰਾਸਰ ਬਰਬਾਦੀ

0
99
Pratap Bajwa

ਚੰਡੀਗੜ੍ਹ 11 ਅਗਸਤ 2022 : ਪੰਜਾਬ ਸਰਕਾਰ ਇਸ਼ਤਿਹਾਰਾਂ ਨੂੰ ਲੈ ਕੇ ਦਿਨੋਂ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਵਿਰੋਧੀ ਪਾਰਟੀਆਂ ਸਰਕਾਰ ‘ਤੇ ਜਨਤਾ ਦੇ ਪੈਸੇ ਦੀ ਬਰਬਾਦੀ ਕਰਨ ਦਾ ਦੋਸ਼ ਲਗਾ ਰਹੀਆਂ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ਼ਤਿਹਾਰਾਂ ਦੀ ਤਸਵੀਰ ਸਾਂਝੀ ਕਰਦਿਆਂ ਸਵਾਲ ਕੀਤਾ ਹੈ ਕਿ ਇਹ ਕਿਸ ਤਰ੍ਹਾਂ ਦਾ ਬਦਲਾਅ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਨੇ ਦਾ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ। ਇਹ ਜਨਤਾ ਦੇ ਪੈਸੇ ਦੀ ਸਰਾਸਰ ਬਰਬਾਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਚਾਲ ਖੇਡੀ ਜਾ ਰਹੀ ਹੈ। ਕੋਈ ਬਦਲਾਅ??