ਚੰਡੀਗੜ੍ਹ 12 ਅਗਸਤ 2022 : ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਹਮਲਾ ਕੀਤਾ ਗਿਆ ਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਆਲੀ ਚੌਕ ਨੇੜੇ ਹਮਲਾਵਰਾਂ ਵਲੋਂ ਇਹ ਹਮਲਾ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



