ਚੰਡੀਗੜ੍ਹ 12 ਅਗਸਤ 2022 : ਪੰਜਾਬ ਸਰਕਾਰ ਕਿਸਾਨਾਂ ਲਈ ਆਏ ਦਿਨ ਵੱਡੇ-ਵੱਡੇ ਐਲਾਨ ਕਰ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ 100 ਕਰੋੜ ਦੇ ਬਕਾਏ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਅੱਜ ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ, ਹਾਲਾਂਕਿ ਬਾਕੀ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕਰ ਦਿੱਤੇ ਜਾਣਗੇ।