ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ

0
97
cm maan

ਚੰਡੀਗੜ੍ਹ 13 ਅਗਸਤ 2022 : ਪੰਜਾਬ ਵਿਚ ਹੁਣ ਸਾਬਕਾ ਵਿਧਾਇਕਾਂ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਵੱਲੋਂ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪੰਜਾਬੀਆਂ ਨੂੰ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਨੇ ਇਕ ਵਿਧਾਇਕ ਇਕ ਪੈਨਸ਼ਨ ਵਾਲੇ ਗਜਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ।