Tuesday, October 27, 2026
Home Breaking news ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ‘ਚ 354 ਨਵੇਂ...

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ‘ਚ 354 ਨਵੇਂ ਮਾਮਲੇ ਆਏ ਸਾਹਮਣੇ

0
113
Corona

ਚੰਡੀਗੜ੍ਹ 18 ਅਗਸਤ 2022 : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੌਲੀ-ਹੌਲੀ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 354 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਇਸ ਦੌਰਾਨ 5 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਸੂਬੇ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਮੋਹਾਲੀ ਵਿੱਚ ਸਾਹਮਣੇ ਆ ਰਹੇ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 89 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਜਿਸ ਕਾਰਨ ਸੂਬੇ ਦਾ ਸੰਕ੍ਰਮਣ ਦਰ 3.24 ਫ਼ੀਸਦੀ ਰਿਕਾਰਡ ਕੀਤੀ ਗਈ।

ਸਿਹਤ ਵਿਭਾਗ ਅਨੁਸਾਰ ਬੁੱਧਵਾਰ ਨੂੰ ਜਲੰਧਰ, ਲੁਧਿਆਣਾ, ਮੁਕਤਸਰ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਕੋਰੋਨਾ ਸੰਕ੍ਰਮਣ ਨਾਲ ਇੱਕ-ਇੱਕ ਮੌਤ ਹੋਈ ਹੈ। ਸੂਬੇ ਵਿੱਚ 354 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਤੋਂ ਬਾਅਦ ਲੁਧਿਆਣਾ ਵਿੱਚ 45, ਪਟਿਆਲਾ ‘ਚ 30, ਜਲੰਧਰ ‘ਚ 26, ਰੋਪੜ ‘ਚ 25, ਬਠਿੰਡਾ ‘ਚ 22 ਅਤੇ ਫਤਿਹਗੜ੍ਹ ਸਾਹਿਬ ‘ਚ 19 ਮਰੀਜ਼ ਸਾਹਮਣੇ ਆਏ । ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ 92 ਮਰੀਜ਼ ਆਕਸੀਜਨ ਸਪੋਰਟ ’ਤੇ ਹਨ ਜਦਕਿ 32 ਮਰੀਜ਼ ਆਈਸੀਯੂ ਵਿੱਚ ਹਨ। 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਘੱਟ ਕੇ 1821 ਹੋ ਗਈ ਹੈ। 414 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।