PM ਮੋਦੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

0
152
PM Modi

ਚੰਡੀਗੜ੍ਹ 24 ਅਗਸਤ 2022 : ਫਿਰੋਜ਼ਪੁਰ ਵਿੱਚ 5 ਜਨਵਰੀ ਨੂੰ ਹੋਈ ਸੁਰੱਖਿਆ ਢਿੱਲਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ। ਉਨ੍ਹਾਂ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਗਵਰਨਰ ਬੀ.ਐੱਲ. ਪੁਰੋਹਿਤ ਤੇ ਸੀ.ਐੱਮ. ਭਗਵੰਤ ਮਾਨ ਵੀ ਮੌਜੂਦ ਰਹੇ।

ਕੇਂਦਰ ਸਰਕਾਰ ਨੇ 660 ਕਰੋੜ ਦੀ ਲਾਗਤ ਨਾਲ ਇਹ ਹਸਪਤਾਲ ਬਣਵਇਆ ਹੈ। 300 ਬੈੱਡਾਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਨਾਲ ਜੁੜੀਆਂ ਮਾਡਰਨ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਹਰਿਆਣਾ ਵਿੱਚ ਅਮ੍ਰਿਤਾ ਹਾਸਪੀਟਲ ਦਾ ਉਦਘਾਟਨ ਕੀਤਾ। ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਤੇਭਾਜਪਾ ਨੇਤਾ ਵੀ ਪਹੁੰਚੇ ਹੋਏ ਹਨ।