Home ਦੋਆਬਾ CM ਮਾਨ ਦਾ ਵੱਡਾ ਦਾਅਵਾ, ਅੰਗਰੇਜ਼ ਨੌਕਰੀਆਂ ਮੰਗਣ ਆਇਆ ਕਰਨਗੇ ਪੰਜਾਬ
ਬਠਿੰਡਾ 9 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਯੋਜਨਾਵਾਂ ਬਣਾ ਰਹੀ ਹੈ ਕਿ ਅੰਗਰੇਜ਼ ਨੌਕਰੀਆਂ ਮੰਗਣ ਲਈ ਇੱਥੇ ਆਇਆ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਮਹਾਰਾਜਾ ਰਣਜੀਤ ਸਿੰਘ, ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੀ ਪਹਿਲੀ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨ ਦੀ ਲੋੜ ਹੈ ਜਿਹੜੀਆਂ ਸਾਨੂੰ ਤਕਨੀਕ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਟੈਕਨੀਕਲ ਯੂਨੀਵਰਸਿਟੀਆਂ ਦੇ ਵਿਦਿਆਰਥੀ ਕਦੇ ਭੁੱਖੇ ਨਹੀਂ ਰਹਿੰਦੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਡਿਗਰੀਆਂ ਕਰਨ ਤੋਂ ਬਾਅਦ ਵੀ ਆਈਲਾਈਟਸ ਕਰਕੇ ਦੇਸ਼ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਯੋਜਨਾਵਾਂ ਬਣਾਈਆਂ ਜਾਣਗੀਆਂ ਜਿਸ ਵਿੱਚ ਨਵੀਂ ਤਕਨੀਕ ਦੀਆਂ ਫੈਕਟਰੀਆਂ ਲਗਾਈਆਂ ਜਾ ਸਕਦੀਆਂ।
ਇਹ ਨਵੀਂ ਤਕਨੀਕ ਯੂਨੀਵਰਸਿਟੀਆਂ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਤੁਹਾਡੇ ਕੋਲ ਨਵੇਂ ਆਇਡੀਏ ਹਨ ਤਾਂ ਤੁਸੀਂ ਯੂਨੀਵਰਸਿਟੀ ਨੂੰ ਦਿਓ ਯੂਨੀਵਰਸਿਟੀ ਸਾਡੇ ਤੱਕ ਲੈ ਕੇ ਆਵੇਗੀ ਅਸੀਂ ਉਨ੍ਹਾਂ ਨੂੰ ਲਾਗੂ ਕਰਾਂਗੇ।