Home ਦੋਆਬਾ ਪੰਜਾਬ ਕੈਬਨਿਟ ਦੀ ਇਸ ਦਿਨ ਹੋਵੇਗੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋ...
ਚੰਡੀਗੜ੍ਹ 11 ਅਪ੍ਰੈਲ 2022 : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 13 ਅਪ੍ਰੈਲ ਨੂੰ ਸਵੇਰੇ 11 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਗਵਤ ਮਾਨ ਵੱਲੋਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਕਈ ਐਲਾਨ ਕੀਤੇ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੀਆਂ ਪਿਛਲੀਆਂ ਕੈਬਨਿਟ ਮੀਟਿੰਗਾਂ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਮਾਨ ਸਰਕਾਰ ਨੇ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਵੀ ਵਧੀਆ ਉਪਰਾਲੇ ਕੀਤੇ ਹਨ, ਜਿਸ ਤਹਿਤ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ। ਮਾਨਯੋਗ ਸਰਕਾਰ ਨੇ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲਏ ਹਨ, ਜਿਸ ਵਿੱਚ ਲੋਕਾਂ ਨੂੰ ਸਸਤੀ ਬਿਜਲੀ, ਭ੍ਰਿਸ਼ਟਾਚਾਰ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ ਹਨ।