ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮਾਨ

0
238
CM maan

ਜਲੰਧਰ 12 ਅਪ੍ਰੈਲ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਦਿੱਲੀ ‘ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਰਾਸ਼ਟਰਪਤੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ।

ਉਮੀਦ ਹੈ ਕਿ ਭਗਵੰਤ ਮਾਨ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਕੋਸ਼ਿਸ਼ ਕਰਨਗੇ। ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਹ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦਾ ਮੁਕਾਬਲਾ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਭਾਰਤੀ ਖੇਤਰ ਵਿੱਚ ਉੱਨਤ ਤਕਨੀਕ ਵਾਲੇ ਉਪਕਰਨ ਸਥਾਪਤ ਕਰਨ ਦੀ ਮੰਗ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪਰੈਲ ਨੂੰ ਚੰਡੀਗੜ੍ਹ ਵਿੱਚ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਸੂਬੇ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।