ਨਵਜੋਤ ਸਿੱਧੂ ਦੀ ਪਤਨੀ ਦੀ ਵਿਗੜੀ ਸਿਹਤ, ਸਿੱਧੂ ਨੇ ਟਵੀਟ ਕਰ ਕਹੀ ਇਹ ਵੱਡੀ ਗੱਲ

0
113
sidhu

ਚੰਡੀਗੜ੍ਹ 12 ਅਪ੍ਰੈਲ 2022 : ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਹਸਪਤਾਲ ਵਿੱਚ ਦਾਖ਼ਲ ਹੈ। ਇਹ ਜਾਣਕਾਰੀ ਸਿੱਧੂ ਨੇ ਸੋਸ਼ਲ ਮੀਡੀਆ ਟਵਿੱਟਰ ਰਾਹੀਂ ਦਿੱਤੀ।

ਸਿੱਧੂ ਨੇ ਟਵੀਟ ਕੀਤਾ, “ਉਨ੍ਹਾਂ ਦੀ ਪਤਨੀ ਪਿਛਲੇ ਦੋ ਦਿਨਾਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਸੀ। ਕੱਲ੍ਹ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਅੱਜ ਫੋਰਟਿਸ ਹਸਪਤਾਲ ਵਿੱਚ ਉਸ ਦਾ ਆਪਰੇਸ਼ਨ ਕੀਤਾ ਜਾਵੇਗਾ। ਸਿੱਧੂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਕਹਿਣ ‘ਤੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਹੁਦਾ ਖਾਲੀ ਪਿਆ ਸੀ। ਇਸੇ ਕੜੀ ‘ਚ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਲਈ ਅਮਰਿੰਦਰ ਸਿੰਘ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ।