ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0
270
Navjot singh sidhu

ਅੰਮ੍ਰਿਤਸਰ 13 ਅਪ੍ਰੈਲ 2022 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦੇ ਸਫਲ ਅਪਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸਿੱਧੂ ਨੇ ਇਕ ਫੋਟੋੇ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ-ਸਫਲ ਆਪ੍ਰੇਸ਼ਨ ਤੋਂ ਬਾਅਦ ਪਤਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ… ਹਸਪਤਾਲ ਦੇ ਸਟਾਫ਼ @fortis_hospital ਅਤੇ ਉਹਨਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਤੰਦਰੁਸਤੀ ਲਈ ਅਰਦਾਸ ਕੀਤੀ … ਰੱਬ ਰਾਖਾ…

ਦੱਸਦਈਏ ਕਿ ਕੱਲ੍ਹ ਸਿੱਧੂ ਨੇ ਦੱਸਿਆ ਸੀ ਕਿ ਡਾ. ਨਵਜੋਤ ਕੌਰ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿੱਚ ਅਪਰੇਸ਼ਨ ਹੋਇਆ ਹੈ। ਸ੍ਰੀ ਸਿੱਧੂ ਨੇ ਲਿਖਿਆ ਸੀ ਕਿ ਡਾਕਟਰ ਸਿੱਧੂ ਪਿਛਲੇ ਦੋ ਦਿਨਾਂ ਤੋਂ ਠੀਕ ਨਹੀਂ ਹਨ।