ਵਿਰਸਾ ਸਿੰਘ ਵਲਟੋਹਾ ਨੇ CM ਮਾਨ ‘ਤੇ ਲਗਾਏ ਵੱਡੇ ਦੋਸ਼, ਜਾਣੋ ਕਿ ਹੈ ਪੂਰਾ ਮਾਮਲਾ

0
114
Virsa Singh Valtoha

ਅੰਮ੍ਰਿਤਸਰ 15 ਅਪ੍ਰੈਲ 2022 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਸ਼ੇ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਅਤੇ ਪੰਥਕ ਮਰਿਆਦਾ ਅਨੁਸਾਰ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਜਾਰੀ ਕੀਤੇ ਇਕ ਬਿਆਨ ‘ਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਭਗਵੰਤ ਮਾਨ ਇਸ ਦੇ ਬਾਅਦ ਮੁੱਖ ਮੰਤਰੀ ਜਲੰਧਰ ‘ਚ ਹੋਏ ਡਾ.ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਸੂਬਾ ਪੱਧਰੀ ਪ੍ਰੋਗਰਾਮ ‘ਚ ਸਪੀਚ ਕਰਦੇ ਹੋਏ ਸ਼ਰਾਬੀ ਹਾਲਤ ‘ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਜੇਕਰ ਮੈਡੀਕਲ ‘ਚ ਉਨ੍ਹਾਂ ਵਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਦੇ ਕੋਲੋਂ ਮੁਆਫੀ ਮੰਗਣ ਅਤੇ ਬਣਦੀ ਸਜ਼ਾ ਭੁਗਤਣ ਲਈ ਤਿਆਰ ਹਨ।