ਚੰਡੀਗੜ੍ਹ 23 ਅਪ੍ਰੈਲ 2022 : ਮਾਨ ਸਰਕਾਰ ਨੇ ਟਰਾਂਸਪੋਰਟਰਾਂ ਲਈ ਵੱਡਾ ਫੈਸਲਾ ਲਿਆ ਹੈ। ‘ਆਪ’ ਸਰਕਾਰ ਦੀ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਾਲਵਿੰਦਰ ਕੰਗ, ਆਹਲੂਵਾਲੀਆਂ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਨੇ ਉਨ੍ਹਾਂ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜੋ ਕਰੋਨਾ ਅਤੇ ਜੁਰਮਾਨੇ ਦੇ ਡਰ ਕਾਰਨ ਟੈਕਸ ਨਹੀਂ ਅਦਾ ਕਰਦੇ ਹਨ। ਬਿਨਾਂ ਜੁਰਮਾਨੇ ਦੇ ਟੈਕਸ ਅਦਾ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ।
ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।
ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ ਭਰ ਸਕਣਗੇ।
ਟਰਾਂਸਪੋਰਟਰ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਹਰ ਲੋੜ ਵਿੱਚ ਉਹਨਾਂ ਦੇ ਨਾਲ ਖੜ੍ਹੇ ਹਾਂ।
— Bhagwant Mann (@BhagwantMann) April 23, 2022








