ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡਾ ਫ਼ੈਸਲਾ, ਰੇਤ ਤੇ ਬਜਰੀ ਮਾਈਨਿੰਗ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

0
89
Punjab Cabinet meeting

ਚੰਡੀਗੜ੍ਹ 12 ਅਗਸਤ 2022 : ਪੰਜਾਬ ਦੀ CM ਭਗਵੰਤ ਮਾਨ ਦੀ ਕੈਬਨਿਟ ਨੇ ਲਿਆ ਵੱਡਾ ਫੈਸਲਾ ਹੈ। ਸੂਬਾ ਸਰਕਾਰ ਨੇ ਸੂਬੇ ਦੀ ਰੇਤ ਅਤੇ ਬਜਰੀ ਦੀ ਮਾਈਨਿੰਗ ਨੀਤੀ ਵਿੱਚ ਸੋਧ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਅਤੇ ਖਪਤਕਾਰਾਂ ਨੂੰ ਜੋੜਨ ਲਈ ਇੱਕ ਐਪ ਵੀ ਬਣਾਈ ਜਾਵੇਗੀ । ਖਪਤਕਾਰਾਂ ਨੂੰ ਵਾਜਬ ਦਰਾਂ ‘ਤੇ ਉਸਾਰੀ ਸਮੱਗਰੀ ਮਿਲਣ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਰੇਤ ਅਤੇ ਬਜਰੀ ਮਾਈਨਿੰਗ ਨੀਤੀ, 2021 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਨੀਤੀ ਅਨੁਸਾਰ 2.40 ਰੁਪਏ ਪ੍ਰਤੀ ਵਰਗ ਫੁੱਟ ਦੀ ਰਾਇਲਟੀ ਨੂੰ ਪਹਿਲਾਂ ਜਿੰਨਾ ਹੀ ਰੱਖਿਆ ਜਾਵੇਗਾ । ਸੂਚਨਾ ਤਕਨਾਲੋਜੀ ਅਤੇ ਵਜ਼ਨ ਬ੍ਰਿਜ ਹੈੱਡ ਤਹਿਤ 10 ਪੈਸੇ ਪ੍ਰਤੀ ਵਰਗ ਫੁੱਟ ਦਾ ਮਾਲੀਆ ਵੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਹੋਵੇਗਾ, ਜਦਕਿ ਮੌਜੂਦਾ ਸਮੇਂ ਵਿੱਚ ਇਹ ਠੇਕੇਦਾਰ ਕੋਲ ਹੀ ਰਹਿੰਦਾ ਸੀ । ਵਿਭਾਗ ਠੇਕੇਦਾਰ ਵੱਲੋਂ ਪੁਲ ’ਤੇ ਖੜ੍ਹੇ ਕੀਤੇ ਬਿੱਲਾਂ ਦੀ ਅਦਾਇਗੀ ਸਮਝੌਤੇ ਦੀਆਂ ਸ਼ਰਤਾਂ ਅਨੁਸਾਰ ਕਰੇਗਾ।

ਇਸ ਨਾਲ ਵਿਭਾਗ ਨੂੰ ਵਜ਼ਨ ਬ੍ਰਿਜ ਦੇ ਸਮੁੱਚੇ ਕੰਮ ਨੂੰ ਕੰਪਿਊਟਰਾਈਜ਼ ਕਰਨ ਵਿੱਚ ਮਦਦ ਮਿਲੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ਦਾ ਦਾਇਰਾ ਹੋਰ ਵੀ ਘਟਾਇਆ ਜਾ ਸਕੇਗਾ। ਖਪਤਕਾਰਾਂ ’ਤੇ ਪਏ ਭਾਰੀ ਬੋਝ ਕਾਰਨ ਵਿਭਾਗ ਵੱਲੋਂ ਟਰਾਂਸਪੋਰਟਰਾਂ ਅਤੇ ਖਪਤਕਾਰਾਂ ਨੂੰ ਜੋੜਨ ਲਈ ਮੋਬਾਈਲ ਐਪ ਤਿਆਰ ਕੀਤੀ ਜਾਵੇਗੀ ਅਤੇ ਆਵਾਜਾਈ ਦੇ ਰੇਟ ਵਿਭਾਗ ਵੱਲੋਂ ਤੈਅ ਕੀਤੇ ਜਾਣਗੇ।