Home ਦੋਆਬਾ ਮਾਨ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਲਈ ਗਈ ਵਾਪਸ
ਚੰਡੀਗੜ੍ਹ 23 ਅਪ੍ਰੈਲ 2022 : ਮਾਨ ਸਰਕਾਰ ਇੱਕ ਤੋਂ ਬਾਅਦ ਇੱਕ ਸਖ਼ਤ ਫੈਸਲੇ ਲੈ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਸਾਬਕਾ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਮਾਨ ਸਰਕਾਰ ਨੇ ਸੂਬੇ ਵਿੱਚ 184 ਵਿਅਕਤੀਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਬਕਾ ਸੀਐਮ ਸਮੇਤ ਇਨ੍ਹਾਂ 184 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਚੰਨੀ ਦਾ ਪਰਿਵਾਰ ਵੀ ਸ਼ਾਮਲ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਬਕਾ ਸੀ.ਐਮ. ਚੰਨੀ ਦੇ ਪਰਿਵਾਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਇਸੇ ਤਰ੍ਹਾਂ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਲੋਕਾਂ ਦੀ ਸੁਰੱਖਿਆ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ, ਜਿਸ ‘ਤੇ ਸਖਤ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਉਕਤ ਫੈਸਲਾ ਲਿਆ ਹੈ।