Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ...
ਚੰਡੀਗੜ੍ਹ 13 ਅਪ੍ਰੈਲ 2022 : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਕੀਤੀ ਜਾ ਰਹੀ ਹੈ। ਕੈਬਨਿਟ ਦੀ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਕੀਤੀ ਜਾ ਰਹੀ ਹੈ। ਇਸ ਮੀਟਿੰਗ ’ਚ ਸਾਰੇ ਮੰਤਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ ਜਾਵੇਗੀ, ਜਦਕਿ ਮੀਟਿੰਗ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਏਜੰਡਾ ਹਾਲੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।