ਚੰਡੀਗੜ੍ਹ 7 ਜੁਲਾਈ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਰਸਮਾਂ ਹੁਣ ਸ਼ੁਰੂ ਹੋ ਗਈਆਂ ਹਨ। ਸੀਐਮ ਮਾਨ ਦੀ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਨੰਦ ਕਾਰਜ ਲਈ ਰਵਾਨਾ ਹੁੰਦੇ ਨਜ਼ਰ ਆ ਰਹੇ ਹਨ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਰਾਘਵ ਚੱਢਾ ਵੀ ਉਨ੍ਹਾਂ ਨਾਲ ਨਜ਼ਰ ਆ ਰਹੇ ਹਨ। ਸੀਐਮ ਮਾਨ ਦੇ ਚਿਹਰੇ ‘ਤੇ ਵੀ ਵਿਆਹ ਦੀ ਪੂਰੀ ਖੁਸ਼ੀ ਝਲਕ ਰਹੀ ਹੈ।
ਰਾਘਵ ਚੱਢਾ ਨੇ ਇਹ ਤਸਵੀਰ ਆਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, ‘ਮਾਨ ਸਾਹਬ ਨੂੰ ਲੱਖ-ਲੱਖ ਵਧਾਈਆਂ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਾ ਵਿਆਹ ਘਰ ਵਿੱਚ ਹੀ ਹੋਵੇਗਾ। ਇਸ ਵਿੱਚ ਸਿਰਫ਼ ਵਿਸ਼ੇਸ਼ ਮਹਿਮਾਨ ਹੀ ਸ਼ਾਮਲ ਹੋਣਗੇ।