Home ਦੋਆਬਾ ਸਿੱਧੂ ਖਿਲਾਫ ਕਾਰਵਾਈ ਫ਼ਿਲਹਾਲ ਟਲੀ,ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ
ਚੰਡੀਗੜ੍ਹ 6 ਮਈ 2022 : ਅੱਜ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ।ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ।
ਇਸ ਦੇ ਲਈ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।