Home ਪੰਜਾਬ 600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਐਲਾਨ ਤੋਂ ਬਾਅਦ ਸਿੱਧੂ ਨੇ ‘ਆਪ’...
ਚੰਡੀਗੜ੍ਹ 18 ਅਪ੍ਰੈਲ 2022 : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ 600 ਯੂਨਿਟ ਤੋਂ ਇੱਕ ਯੂਨਿਟ ਵੱਧ ਹੋਣ ‘ਤੇ ਜਨਰਲ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਘੇਰਨਾ ਸ਼ੁਰੂ ਕਰ ਦਿੱਤਾ ਹੈ |
ਇਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂਨੇ ਕਿਹਾ ਕਿ ਪੰਜਾਬ ਵਿੱਚ ਦੋ ਮਹੀਨਿਆਂ ਵਿੱਚ 600 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਮਾਮਲੇ ਵਿੱਚ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਛੱਲੀਆ ਅਤੇ ਨਟਵਰਲਾਲ ਹਨ। ਉਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸਦੇ ਨਾਲ ਹੀ ਨਵਜੋਤ ਸਿੱਧੂ ਨੇ ਜਨਰਲ ਵਰਗ ਦਾ ਪੱਖ ਲੈਂਦਿਆਂ ਕਿਹਾ ਕਿ ਜੇਕਰ ਜਨਰਲ ਵਰਗ ਦਾ ਖਪਤਕਾਰ 600 ਯੂਨਿਟ ਤੋਂ ਉੱਪਰ ਦਾ ਇੱਕ ਯੂਨਿਟ ਵੀ ਵਰਤਦਾ ਹੈ ਤਾਂ ਉਸ ਨੂੰ ਵੀ 600 ਯੂਨਿਟ ਦਾ ਬਿੱਲ ਦੇਣਾ ਪਵੇਗਾ।
ਚੋਣ ਵਾਅਦਿਆਂ ‘ਚ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਪ੍ਰਚਾਰ ਦੌਰਾਨ ਅਜਿਹਾ ਕੁਝ ਨਹੀਂ ਕਿਹਾ ਸੀ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ, ਹੁਣ ਆਮ ਆਦਮੀ ਪਾਰਟੀ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ ਅਤੇ ਐਲਾਨ ਕਰ ਰਹੀ ਹੈ ਕਿ ਜੇਕਰ ਆਮ ਵਰਗ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦਾ ਹੈ ਤਾਂ ਉਸ ਦਾ ਬਿੱਲ ਲਿਆ ਜਾਵੇਗਾ। 600 ਯੂਨਿਟ ਦਾ ਵੀ ਭੁਗਤਾਨ ਕਰਨਾ ਹੋਵੇਗਾ। ਇਹ ਪੰਜਾਬ ਦੇ ਆਮ ਵਰਗ ਨਾਲ ਸਰਾਸਰ ਧੋਖਾ ਹੈ।