Wednesday, October 28, 2026
Home ਦੋਆਬਾ ਜੁਗਾੜੂ ਮੋਟਰ-ਸਾਇਕਲ ਰੇਹੜੀਆਂ ਵਾਲਿਆਂ ਤੋਂ ਬਾਅਦ ਹੁਣ ਸੜਕਾਂ ‘ਤੇ ਰੇਹੜੀਆਂ ਲਗਾਉਣ ਵਾਲਿਆਂ...

ਜੁਗਾੜੂ ਮੋਟਰ-ਸਾਇਕਲ ਰੇਹੜੀਆਂ ਵਾਲਿਆਂ ਤੋਂ ਬਾਅਦ ਹੁਣ ਸੜਕਾਂ ‘ਤੇ ਰੇਹੜੀਆਂ ਲਗਾਉਣ ਵਾਲਿਆਂ ਦੁਆਲੇ ਹੋਈ ‘ਮਾਨ ਸਰਕਾਰ’

0
131
CM Maan

ਚੰਡੀਗੜ੍ਹ 29 ਅਪ੍ਰੈਲ 2022 : ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਪੂਰੇ ਐਕਸ਼ਨ ਮੋਡ ਵਿਚ ਹੈ। ਸਰਕਾਰ ਬਣੇ ਨੂੰ 2 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ ਤੇ ਇਸ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ‘ਤੇ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਹੁਣੇ ਜਿਹੇ ਮਾਨ ਸਰਕਾਰ ਵੱਲੋਂ ਰੇਹੜੀ ਫੇੜ੍ਹੀ ਵਾਲਿਆਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੜਕ ਕਿਨਾਰੇ ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹਦਾਇਤ ਵੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹੀ ਹਟਾਏਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਸਮੇਂ ਵਿਧਾਨ ਸਭਾ ਵਿਚ ਭਰਤੀ ਦੌਰਾਨ ਹੋਈਆਂ ਧਾਂਦਲੀਆਂ ਦੇ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ।