Wednesday, October 28, 2026
Home Breaking news ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਭੈਣ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ...

ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਭੈਣ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਹੀ ਵੱਡੀ ਗੱਲ

0
122
Majithia

ਚੰਡੀਗੜ੍ਹ 10 ਅਗਸਤ 2022 : ਹਾਈਕੋਰਟ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ, ਜਿਸ ‘ਤੇ ਉਨ੍ਹਾਂ ਦੇ ਭੈਣ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਵਾਹਿਗੁਰੂ ਨੇ ਰੱਖੜੀ ‘ਤੇ ਭੈਣ ਦੀ ਅਰਦਾਸ ਸੁਣ ਲਈ।

ਬੀਬਾ ਬਾਦਲ ਨੇ ਕਿਹਾ ਕਿ ਮੈਂ ਸਵੇਰੇ ਹੀ ਦਰਬਾਰ ਸਾਹਿਬ ਅਰਦਾਸ ਕਰ ਆਪਣੀ ਰੱਖਣੀ ਲੈ ਪਟਿਆਲਾ ਵੱਲ ਚੱਲੀ ਸੀ ਕਿ ਅੱਜ ਇੱਕ ਭੈਣ ਨੂੰ ਬੇਕਸੂਰ ਭਰਾ ਦੇ ਜੇਲ੍ਹ ਵਿੱਚ ਵਿੱਚ ਰੱਖਣੀ ਬੰਨ੍ਹਣੀ ਪਏਗੀ। ਪਰ ਵਾਹਿਗੁਰੂ ਨੇ ਬਹੁਤ ਨੇੜੇ ਹੋ ਸੁਣੀ ਤੇ 10-15 ਮਿੰਟ ‘ਚ ਜ਼ਮਾਨਤ ਮਿਲ ਗਈ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਜਾਣਕਾਰੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ। ਅਦਾਲਤ ਨੇ 29 ਜੁਲਾਈ ਨੂੰ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰਖਿਆ ਸੀ। ਅੱਜ ਅਦਾਲਤ ਨੇ ਇਸ ‘ਤੇ ਫੈਸਲਾ ਸੁਣਾਇਆ ਹੈ ਤੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ।

ਹਾਈਕੋਰਟ ਦੀ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਵਾਲੀ ਡਬਲ ਬੈਂਚ ਨੇ ਇਸ ਦੀ ਸੁਣਵਾਈ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਨੂੰ ਲੈ ਕੇ ਵਿਸਥਾਰਤ ਆਰਡਰ ਦੀ ਉਡੀਕ ਹੈ। ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਅੱਜ ਸ਼ਾਮ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਸ ਦੇ ਲਈ ਫਾਰਮੈਲਿਟੀਜ਼ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹਾਈਕੋਰਟ ਵਿੱਚ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ‘ਤੇ ਦਰਜ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ।